JALANDHAR WEATHER

ਮਹਿੰਦਰ ਸਿੰਘ ਕੇ.ਪੀ. ਦੇ ਘਰ ਦੁਖ ਸਾਂਝਾ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜਲੰਧਰ, 18 ਸਤੰਬਰ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਮਹਿੰਦਰ ਸਿੰਘ ਕੇ.ਪੀ. ਦੇ ਘਰ ਦੁੱਖ ਪ੍ਰਗਟ ਕਰਨ ਲਈ ਪੁੱਜੇ। ਇਸ ਮੌਕੇ ਪਵਨ ਕੁਮਾਰ ਟੀਨੂੰ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੇ.ਪੀ. ਪਰਿਵਾਰ ਰਿਚੀ ਦੇ ਦਿਹਾਂਤ ਤੋਂ ਬਹੁਤ ਦੁਖੀ ਹੈ। ਪੁੱਤਰ ਦਾ ਅਚਾਨਕ ਵਿਛੋੜਾ ਇਕ ਦੁਖਦਾਈ ਘਟਨਾ ਹੈ ਤੇ ਉਹ ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਹਨ।

ਕ੍ਰੇਟਾ ਡਰਾਈਵਰ ਦੇ ਭੱਜਣ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਦੋਸ਼ੀ ਭਾਵੇਂ ਕਿੰਨੀ ਵੀ ਦੂਰ ਭੱਜ ਜਾਵੇ, ਕਾਨੂੰਨ ਦੀ ਪਹੁੰਚ ਤੋਂ ਦੂਰ ਨਹੀਂ ਜਾ ਸਕਦਾ। ਇਸ ਲਈ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਡਰਾਈਵਰ ਨੇ ਹਾਦਸੇ ਵਾਲੀ ਥਾਂ ਤੋਂ ਭੱਜ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਇਸ ਲਈ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡਰਾਈਵਰ ਨੂੰ ਹਾਦਸੇ ਤੋਂ ਬਾਅਦ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ