JALANDHAR WEATHER

ਦਿੱਲੀ ਸਿੱਖ ਗੁਰਦੁਆਰਾ ਕਮੇਟੀ 5 ਹਜ਼ਾਰ ਏਕੜ ਜ਼ਮੀਨ ਵਾਸਤੇ ਪ੍ਰਭਾਵਿਤ ਕਿਸਾਨਾਂ ਨੂੰ ਖਾਦ ਤੇ ਬੀਜ ਮੁਹੱਈਆ ਕਰਵਾਏਗੀ- ਹਰਮੀਤ ਸਿੰਘ ਕਾਲਕਾ/ਜਗਦੀਪ ਸਿੰਘ ਕਾਹਲੋਂ

ਕੋਟਲੀ ਸੂਰਤ ਮੱਲੀ, (ਬਟਾਲਾ), 18 ਸਤੰਬਰ (ਕੁਲਦੀਪ ਸਿੰਘ ਨਾਗਰਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਲਈ ਪਿੰਡ ਡੇਰਾ ਪਠਾਣਾ ’ਚ ਨਿਰੰਤਰ ਰਾਹਤ ਕੈਂਪ ਚੱਲ ਰਿਹਾ ਹੈ ਜਦਕਿ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਡੀਜ਼ਲ ਵੰਡਣ ਦੀ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਖੁਦ ਮੌਕੇ ’ਤੇ ਪਹੁੰਚ ਕੇ ਡੀਜ਼ਲ ਤੇਲ ਤੇ ਹੋਰ ਘਰੇਲੂ ਜ਼ਰੂਰਤ ਦੀਆਂ ਕਿੱਟਾਂ ਵੰਡਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ। ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿੰਡਾਂ ’ਚ ਡੀਜ਼ਲ ਤੇਲ ਵੰਡਿਆ ਗਿਆ ਹੈ ਤੇ ਇਸ ਤੋਂ ਇਲਾਵਾ ਮੈਡੀਕਲ ਕੈਂਪਾਂ ਰਾਹੀਂ ਮਰੀਜ਼ਾਂ ਦਾ ਮੁਫ਼ਤ ਚੈੱਕ ਅਪ ਕਰਕੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੇਵਾ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5 ਹਜ਼ਾਰ ਏਕੜ ਜ਼ਮੀਨ ਵਾਸਤੇ ਖਾਦਾਂ ਤੇ ਬੀਜ ਕਿਸਾਨਾਂ ਨੂੰ ਪ੍ਰਦਾਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿਚੋਂ ਰੇਤ ਹਟਾਉਣ ਦੀ ਸੇਵਾ ਵਿਚ ਵੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਲੰਟੀਅਰ ਸਹਿਯੋਗ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ