JALANDHAR WEATHER

25 ਕਿਲੋ ਤੋਂ ਵੱਧ ਮਾਤਰਾ 'ਚ ਹੈਰੋਇਨ ਸਮੇਤ ਤਸਕਰ ਕਾਬੂ - ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 18 ਸਤੰਬਰ-ਸਰਹੱਦ ਪਾਰਲੇ ਨਾਰਕੋਟਿਕਸ-ਅੱਤਵਾਦ ਨੈੱਟਵਰਕਾਂ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF), ਅੰਮ੍ਰਿਤਸਰ ਨੇ BSF ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ, ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬਹਿੜਵਾਲ ਦੇ ਵਸਨੀਕ ਸਾਜਨ ਸਿੰਘ ਉਰਫ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 25.907 ਕਿਲੋਗ੍ਰਾਮ ਹੈਰੋਇਨ ਅਤੇ ਇਕ ਗਲੌਕ ਪਿਸਤੌਲ (9 ਐਮ.ਐਮ.) ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਦੇਸ਼-ਅਧਾਰਿਤ ਹਰਪ੍ਰੀਤ ਸਿੰਘ ਉਰਫ ਹੈਪੀ-ਜੱਟ ਦੀ ਸ਼ਮੂਲੀਅਤ ਹੈ ਅਤੇ ਪੁਲਿਸ ਟੀਮਾਂ ਉਸਦੀ ਹਵਾਲਗੀ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। PS ANTF, SAS ਨਗਰ ਵਿਖੇ FIR ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਇਹ ਜਾਣਕਾਰੀ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ