ਪੰਜਾਬ ਦੇ 7 ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 19 ਸਤੰਬਰ- ਪੰਜਾਬ ਵਿਚ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ 19 ਸਤੰਬਰ ਨੂੰ ਕਈ ਇਲਾਕਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਤਾਪਮਾਨ ਡਿੱਗੇਗਾ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਪਟਿਆਲਾ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਵਿਚ ਬੱਦਲਵਾਈ ਰਹੇਗੀ ਅਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ।