JALANDHAR WEATHER

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ

ਅਜਨਾਲਾ, (ਅੰਮ੍ਰਿਤਸਰ), 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਭਿੰਡੀ ਸੈਦਾਂ ਵਿਖੇ ਪਹੁੰਚ ਕੇ 13-13 ਫਾਊਂਡੇਸ਼ਨ ਵਲੋਂ ਹੜ੍ਹ ਪੀੜਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਡਾ. ਸਵੈਮਾਨ ਸਿੰਘ ਦੀ ਟੀਮ ਨੂੰ 2 ਐਂਬੂਲੈਂਸਾਂ ਭੇਂਟ ਕੀਤੀਆਂ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੀ ਵੰਡੀ ਗਈ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ ਅਤੇ ਮੈਂ ਦੇਸ਼ ਵਿਦੇਸ਼ ਵਿਚ ਵਸਦੇ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਆਓ ਅਸੀਂ ਇਸ ਔਖੇ ਸਮੇਂ ਵਿੱਚ ਆਪਣੇ ਭੈਣ ਭਰਾਵਾਂ ਦੇ ਨਾਲ ਖੜੀਏ ਤੇ ਉਨਾਂ ਦੀਆਂ ਲੋੜਾਂ ਪੂਰੀਆ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਈਏ 9 ਉਨਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਦਿੱਤਾ ਰਾਹਤ ਪੈਕੇਜ ਬਹੁਤ ਘੱਟ ਹੈ, ਸਾਨੂੰ ਆਪਣੇ ਪੱਧਰ ਤੇ ਵੀ ਆਪਣੇ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ