ਤਰਨਤਾਰਨ ਉਪ ਚੋਣ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕਾਂਗਰਸ ਵਲੋਂ ਇੰਚਾਰਜ ਨਿਯੁਕਤ

ਚੰਡੀਗੜ੍ਹ/ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਦੀ ਆਉਣ ਵਾਲੀ ਉਪ ਚੋਣ ਲਈ ਇੰਚਾਰਜ ਵਜੋਂ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਮ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਤਰਨਤਾਰਨ ਦੀ ਹੋਣ ਵਾਲੀ ਉੁਪ ਚੋਣ ਲਈ ਇੰਚਾਰਜ ਲਾਇਆ ਹੈ।