JALANDHAR WEATHER

ਦਿਲਰਾਜ ਸਿੰਘ ਸਰਕਾਰੀਆ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਾ ਦਾਅਵਾ ਪੇਸ਼

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਕਾਂਗਰਸ ਪਾਰਟੀ ਦੇ ਮਿਹਨਤੀ, ਜੁਝਾਰੂ, ਮਿਲਣਸਾਰ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਨੌਜਵਾਨ ਆਗੂ ਦਿਲਰਾਜ ਸਿੰਘ ਸਰਕਾਰੀਆ ਵਲੋਂ ਜ਼ਿਲ੍ਹਾ ਦਿਹਾਤੀ ਕਾਂਗਰਸ ਅੰਮ੍ਰਿਤਸਰ ਦੇ (ਪ੍ਰਧਾਨ) ਵਜੋਂ ਦਾਅਵਾ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਸਪਾਲ ਸਿੰਘ ਭੱਟੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਰਾਜਾਸਾਂਸੀ (ਸ਼ਹਿਰ) ਨੇ ਕਿਹਾ ਕਿ ਉਹ ਆਪਣੇ ਸਮੇਤ ਸਮੂਹ ਕਾਂਗਰਸ ਕਮੇਟੀ ਰਾਜਾਸਾਂਸੀ ਵਲੋਂ ਇਸ ਦਾਅਵੇ ਦਾ ਪੁਰਜ਼ੋਰ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਨੂੰ ਅਪੀਲ ਕਰਦੇ ਹਨ ਕਿ ਦਿਲਰਾਜ ਸਿੰਘ ਸਰਕਾਰੀਆ, ਜਿਨ੍ਹਾਂ ਨੂੰ ਪਿੰਡ ਦੀ ਸਰਪੰਚੀ ਤੋਂ ਲੈ ਕੇ ਯੂਥ ਕਾਂਗਰਸ ਵਿਚ ਜ਼ਿਲ੍ਹਾ ਪ੍ਰਧਾਨ, ਲੋਕ ਸਭਾ ਪ੍ਰਧਾਨ, ਜਨਰਲ ਸਕੱਤਰ ਯੂਥ ਕਾਂਗਰਸ (ਪੰਜਾਬ), ਪੰਜਾਬ ਸਰਕਾਰ ਦੇ ਪੰਚਾਇਤੀ ਰਾਜ ਦੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਤੇ ਪੰਜਾਬ ਦੀ ਰਾਜਨੀਤੀ ਦਾ ਕਾਫੀ ਅਨੁਭਵ ਹੈ। ਇਹੋ ਜਿਹੇ ਨੌਜਵਾਨ ਆਗੂ ਨੂੰ ਜੇਕਰ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰਧਾਨ ਬਣਨ ਦਾ ਮੌਕਾ ਦੇਵੇਗੀ ਤਾਂ ਨੌਜਵਾਨਾਂ ਦਾ ਵਿਸ਼ਵਾਸ ਹੈ ਕਿ ਪਾਰਟੀ ਦਾ ਪੱਧਰ ਹੋਰ ਉੱਚਾ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ