ਡੀ.ਸੀ.ਅੰਮ੍ਰਿਤਸਰ ਨੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਜੈਂਤੀਪੁਰ, ਕੱਥੂਨੰਗਲ, 19 ਸਤੰਬਰ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ 'ਚ ਮਾਣਯੋਗ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸਾਕਸੀ ਸਾਹਨੀ, ਏ. ਡੀ. ਸੀ. ਰੋਹਿਤ ਗੁਪਤਾ ਅਤੇ ਐਸ.ਡੀ.ਐੱਮ. ਮਜੀਠਾ ਪਿਯਸ਼ਾ ਬਰਡਕ, ਤਹਿਸੀਲਦਾਰ ਹਮੀਰ ਸਿੰਘ, ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਮਜੀਠਾ, ਬਲਜਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਲੋਂ ਪਿੰਡ ਅਜਾਇਬਵਾਲੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਭਰਾਵਾਂ ਨੂੰ 'ਹੀਰੋ ਕਿਸਾਨ ਸਰਟੀਫਿਕੇਟ' ਦਿੱਤੇ ਗਏ।
ਇਸ ਮੌਕੇ ਸਬੰਧਿਤ ਮਾਲ ਵਿਭਾਗ ਤੋਂ ਜਸਵਿੰਦਰ ਸਿੰਘ ਬੇਦੀ, ਹਰਦੇਵ ਸਿੰਘ, ਅਨੰਦ ਜੋਤੀ, ਮਨਦੀਪ ਕੌਰ, ਮਨਵਿੰਦਰ ਸਿੰਘ ਮੱਲ੍ਹੀ, ਸੁੱਖ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਪਟਵਾਰੀ ਮੌਜੂਦ ਸਨ। ਇਸ ਦੌਰਾਨ ਮਾਣਯੋਗ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਵੇਂ ਝੋਨੇ ਦੇ ਸੀਜ਼ਨ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ। ਕਿਸਾਨਾਂ ਵਲੋਂ ਮਾਣਯੋਗ ਡੀ.ਸੀ. ਮੈਡਮ ਨੂੰ ਵਿਸ਼ਵਾਸ ਦਿਵਾਇਆ ਕਿ ਅਸੀਂ ਸਮੂਹ ਕਿਸਾਨ ਭਰਾਵਾਂ ਨਾਲ ਤਾਲਮੇਲ ਕਰਕੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਉਨ੍ਹਾਂ ਨੂੰ ਜਾਗਰੂਕ ਕਰਾਂਗੇ।