ਕੇਂਦਰੀ ਰਾਜ ਮੰਤਰੀ ਡਾ. ਸੁਕਾਂਤਾ ਮਜੂਮਦਾਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਅਜਨਾਲਾ ਪੁੱਜੇ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਿਛਲੇ ਦਿਨੀਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਰਾਜ ਮੰਤਰੀ ਡਾ. ਸੁਕਾਂਤਾ ਮਜੂਮਦਾਰ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਹੋਰ ਆਗੂ ਵੀ ਉਨ੍ਹਾਂ ਨਾਲ ਮੌਜੂਦ ਹਨ। ਕੇਂਦਰੀ ਰਾਜ ਮੰਤਰੀ ਡਾ. ਸੁਕਾਂਤਾ ਮਜੂਮਦਾਰ ਅੱਜ ਹੜ੍ਹ ਪ੍ਰਭਾਵਿਤ ਪਿੰਡ ਜੱਸੜ, ਕੁਰਾਲੀਆ, ਥੋਬਾ, ਮਲਕਪੁਰ ਅਤੇ ਹਰੜ੍ਹ ਕਲਾਂ ਦਾ ਦੌਰਾ ਕਰਨਗੇ I ਇਸ ਤੋਂ ਇਲਾਵਾ ਉਹ ਕੱਲ੍ਹ 20 ਸਤੰਬਰ ਨੂੰ ਵੀ ਹਲਕਾ ਅਜਨਾਲਾ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਜਿਥੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ, ਉਥੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਗੱਲਬਾਤ ਕਰਨਗੇ।