JALANDHAR WEATHER

ਨੌਜਵਾਨ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ 'ਚ ਜ਼ਖ਼ਮੀ

ਸੁਲਤਾਨਵਿੰਡ, 19 ਸਤੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਗੋਲਡਨ ਐਵੀਨਿਊ ਦੇ ਬਾਹਰ ਗੋਲੀਆਂ ਮਾਰ ਕੇ ਇਕ ਨੌਜਵਾਨ ਨਮੀਸ਼ ਸਰੀਨ ਦੀ ਹੱਤਿਆ ਕਰਨ ਵਾਲੇ ਗ੍ਰਿਫਤਾਰ ਕੀਤੇ ਗਏ 3 ਕਥਿਤ ਹਮਲਾਵਰਾ ਵਿਚੋਂ ਪੁਲਿਸ ਦੁਆਰਾ ਹਥਿਆਰ ਬਰਾਮਦਗੀ ਲਈ ਲਿਆਂਦੇ ਗਏ ਸੁਧਾਂਸ਼ੂ ਸ਼ਰਮਾ ਉਰਫ ਬਾਹਮਣ ਦੁਆਰਾ ਪੁਲਿਸ ਮੁਲਾਜ਼ਮ ਦਾ ਸਰਵਿਸ ਰਿਵਾਲਵਰ ਖੋਹ ਕੇ ਪੁਲਿਸ ਪਾਰਟੀ ਉਤੇ ਕੀਤੇ ਹਮਲੇ ਦੌਰਾਨ ਜਵਾਬੀ ਕਾਰਵਾਈ ਦੌਰਾਨ ਪੁਲਿਸ ਦੁਆਰਾ ਚਲਾਈ ਗਈ ਗੋਲੀ ਲੱਗਣ ਨਾਲ ਹਮਲਾਵਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਥਾਣਾ ਮੋਹਕਮ ਪੂਰਾ ਦੇ ਮੁਖੀ ਇੰਸਪੈਕਟਰ ਜੈਪ੍ਰਕਾਸ਼ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਪੁੱਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ