JALANDHAR WEATHER

ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਵਿਚ ਡੀ.ਪੀ.ਐਸ. ਦਵਾਰਕਾ, ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਸਰਵੋਦਿਆ ਵਿਦਿਆਲਿਆ ਸ਼ਾਮਿਲ ਹਨ।

ਰਿਪੋਰਟਾਂ ਦੇ ਅਨੁਸਾਰ ਬੰਬ ਨਿਰੋਧਕ ਦਸਤੇ ਵਾਲੀਆਂ ਪੁਲਿਸ ਟੀਮਾਂ ਸਕੂਲਾਂ ਵਿਚ ਪਹੁੰਚੀਆਂ ਹਨ। ਸਾਵਧਾਨੀ ਵਜੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਮਾਰਤ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਹਾਲਾਂਕਿ ਜਾਂਚ ਵਿਚ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਅਤੇ ਪੰਜ-ਸਿਤਾਰਾ ਹੋਟਲ, ਤਾਜ ਪੈਲੇਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਈ.ਮੇਲ ਰਾਹੀਂ ਭੇਜੀ ਗਈ ਸੀ। ਪੁਲਿਸ ਨੇ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨਾਲ ਜਾਂਚ ਕੀਤੀ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ।

ਦਿੱਲੀ ਪੁਲਿਸ ਦੇ ਅੰਕੜਿਆਂ ਦੇ ਅਨੁਸਾਰ ਜਨਵਰੀ ਤੋਂ ਅਗਸਤ ਦੇ ਵਿਚਕਾਰ ਦਿੱਲੀ-ਐਨ.ਸੀ.ਆਰ. ਵਿਚ 100 ਤੋਂ ਵੱਧ ਵਿੱਦਿਅਕ ਸੰਸਥਾਵਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ