ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਐੱਸ. ਏ. ਐੱਸ. ਨਗਰ, 20 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਸਮਾਪਤ ਹੋਣ ’ਤੇ ਅੱਜ ਉਹਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।