ਸਮਾਜਵਾਦੀ ਪਾਰਟੀ ਆਗੂ ਤੇ ਉੱਤਰ ਪ੍ਰਦੇਸ਼ ਦੇ ਸਾਂਸਦ ਧਰਮਿੰਦਰ ਯਾਦਵ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 20 ਸਤੰਬਰ (ਹੀਰਾ ਸਿੰਘ ਮਾਂਗਟ)- ਉੱਤਰ ਪ੍ਰਦੇਸ਼ ਤੋਂ ਸਮਾਜਵਾਦੀ ਪਾਰਟੀ ਦੇ ਆਗੂ ਤੇ ਸਾਂਸਦ ਸ੍ਰੀ ਧਰਮਿੰਦਰ ਯਾਦਵ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁੱਜੇ, ਜਿਥੇ ਉਹਨਾਂ ਵਲੋਂ ਕਰਤਾਰਪੁਰ ਸਾਹਿਬ ਕੋਰੀਡੋਰ, ਧਰਮਕੋਟ ਪੱਤਨ ’ਤੇ ਘਣੀਏ ਕੇ ਬੇਟ ਸਮੇਤ ਵੱਖ ਵੱਖ ਥਾਵਾਂ ’ਤੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ ਤੇ ਹੜ੍ਹ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਯਾਦਵ ਵਲੋਂ ਧਰਮਕੋਟ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਅਨੰਦ ਭਦੋਰੀਆ ਸਾਂਸਦ ਉੱਤਰ ਪ੍ਰਦੇਸ਼, ਵਿਧਾਇਕ ਸ੍ਰੀ ਮਹਿਬੂਬ ਅਲੀ ਤੇ ਐਡਵੋਕੇਟ ਬਲਰਾਜ ਸਿੰਘ ਸਮੇਤ ਸਮਾਜਵਾਦੀ ਪਾਰਟੀ ਦੇ ਕਈ ਆਗੂ ਵੀ ਹਾਜ਼ਰ ਸਨ।