ਸ. ਸੁਖਬੀਰ ਸਿੰਘ ਬਾਦਲ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਭਰੋਆਣਾ ਦਾ ਕਰਨਗੇ ਦੌਰਾ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਇਸ ਮੌਕੇ ਉਹ ਪ੍ਰਭਾਵਿਤ ਕਿਸਾਨਾਂ ਨਾਲ ਸਿੱਧੇ ਰੂਪ ਵਿਚ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣਨਗੇ। ਹਲਕੇ ਦੇ ਪਿੰਡ ਭਰੋਵਾਣਾ ਅਤੇ ਆਹਲੀ ਕਲਾਂ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਚੁੱਕੇ ਹਨ।