JALANDHAR WEATHER

ਛੱਤ ਡਿੱਗਣ ਕਾਰਨ ਮਰੇ ਵਿਅਕਤੀ ਦੇ ਪਰਿਵਾਰ ਨੂੰ ਅਕਾਲੀ ਦਲ ਨੇ ਦਿੱਤੀ ਆਰਥਿਕ ਸਹਾਇਤਾ

ਚੋਗਾਵਾਂ/ਅੰਮ੍ਰਿਤਸਰ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੀਲੋਵਾਲ ਪੱਕਾ ਵਿਖੇ ਬੀਤੇ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਇਕ ਗਰੀਬ ਪਰਿਵਾਰ ਦੀ ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠਾਂ ਦੱਬ ਕੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਸੀ। ਇਸ ਸਬੰਧੀ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਡਾ. ਸ਼ਰਨਜੀਤ ਸਿੰਘ ਅਤੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨੂੰ 65 ਹਜ਼ਾਰ ਰੁਪਏ ਦੇ ਚੈੱਕ ਦੇ ਕੇ ਆਰਥਿਕ ਸਹਾਇਤਾ ਦਿੱਤੀ।

ਇਸ ਮੌਕੇ ਰਾਣਾ ਲੋਪੋਕੇ ਨੇ ਕਿਹਾ ਕਿ ਪਿੰਡ ਭੀਲੋਵਾਲ ਪੱਕੇ ਦਾ ਤੀਰਥ ਸਿੰਘ (25) ਜੋ ਵਿਆਹਿਆ ਹੋਇਆ ਸੀ ਅਤੇ ਦੋ ਮਾਸੂਮ ਬੱਚੀਆਂ ਦਾ ਬਾਪ ਸੀ। ਘਰ ਵਿਚ ਕਮਾਉਣ ਵਾਲਾ ਉਹ ਇਕੱਲਾ ਹੀ ਸੀ। ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਉਸ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਦੀ ਮੌਤ ਹੋ ਜਾਣ ਨਾਲ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਸੀ। ਬੜੇ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਨੇ ਗਰੀਬ ਪਰਿਵਾਰ ਦੀ ਕੋਈ ਸਾਰ ਨਹੀਂ ਲਈ ਨਾ ਹੀ ਕੋਈ ਆਰਥਿਕ ਮਦਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗਰੀਬ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ