JALANDHAR WEATHER

ਰਾਜਪਾਲ ਅਸੀਮ ਕੁਮਾਰ ਘੋਸ਼ ਵਲੋਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦਾ ਦੌਰਾ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਅਧਿਆਪਕਾਂ ਨੂੰ ਸਿੱਖਿਆ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਦੇਣੇ ਚਾਹੀਦੇ ਹਨ ਅਤੇ ਸਫਾਈ ਪ੍ਰਤੀ ਜਾਗਰੂਕਤਾ ਵੀ ਪੈਦਾ ਕਰਨੀ ਚਾਹੀਦੀ ਹੈ। ਰਾਜਪਾਲ ਸ਼ਨੀਵਾਰ ਨੂੰ ਕਰਨਾਲ ਦੇ ਸੈਕਟਰ 13 ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਨੇ ਰਾਜਪਾਲ ਅਸੀਮ ਕੁਮਾਰ ਘੋਸ਼ ਦਾ ਸੈਕਟਰ 13 ਦੇ ਸਕੂਲ ਪਹੁੰਚਣ 'ਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸੇ ਤਰ੍ਹਾਂ ਏ.ਡੀ.ਸੀ. ਸੋਨੂੰ ਭੱਟ, ਐਸ.ਡੀ.ਐਮ. ਕਰਨਾਲ ਅਨੁਭਵ ਮਹਿਤਾ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰੋਹਤਾਸ਼ ਵਰਮਾ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਲਦਸਤੇ ਭੇਟ ਕੀਤੇ। ਇਸ ਤੋਂ ਇਲਾਵਾ ਹਰਿਆਣਾ ਸੁਣਨ ਅਤੇ ਬੋਲਣ ਤੋਂ ਅਸਮਰੱਥ ਭਲਾਈ ਕਮੇਟੀ ਸੈਕਟਰ 13 ਯੂਥ ਕੌਂਸਲਰ ਆਸ਼ਿਆ ਕੁਮਾਰ ਦੀ ਚੇਅਰਪਰਸਨ ਮੇਘਾ ਭੰਡਾਰੀ ਅਤੇ ਸਾਬਕਾ ਕੌਂਸਲਰ ਵੀਰ ਵਿਕਰਮ ਕੁਮਾਰ ਨੇ ਵੀ ਰਾਜਪਾਲ ਦਾ ਸਵਾਗਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ