JALANDHAR WEATHER

ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਨੂੰ ਆ ਰਹੀ ਰੇਲਗੱਡੀ ਦੀ ਸਾਈਡ ਵੱਜਣ ਨਾਲ ਵਿਅਕਤੀ ਦੀ ਮੌਤ

ਅਟਾਰੀ, 20 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਡੀ.ਐਮ.ਯੂ. ਰੇਲਗੱਡੀ ਦੀ ਸਾਈਡ ਵੱਜਣ ਨਾਲ ਇਕ ਵਿਅਕਤੀ ਦੀ ਮੌਕੇ ਉਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀ.ਐਮ.ਯੂ. ਰੇਲਗੱਡੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਉੱਪਰ ਰੋਜ਼ਾਨਾ ਦੀ ਤਰ੍ਹਾਂ ਯਾਤਰੀਆਂ ਨੂੰ ਮੰਜ਼ਿਲ ਉਤੇ ਪਹੁੰਚਾਉਣ ਲਈ ਆ ਰਹੀ ਸੀ। ਘਟਨਾ ਮੰਗਲੀ ਵਾਲੇ ਫਾਟਕ ਤੋਂ ਲੰਘਦੀ ਸੜਕ ਨਜ਼ਦੀਕ ਹੋਈ ਜਦੋਂ ਉਕਤ ਵਿਅਕਤੀ ਰਾਤ ਸਮੇਂ ਆਪਣੇ ਘਰ ਨੂੰ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਨਜ਼ਰ ਕਮਜ਼ੋਰ ਦੱਸੀ ਜਾ ਰਹੀ ਹੈ, ਜਿਸ ਕਾਰਨ ਰਾਤ ਸਮੇਂ ਉਸਨੂੰ ਰੇਲ ਗੱਡੀ ਦਾ ਪਤਾ ਨਹੀਂ ਚੱਲ ਸਕਿਆ। ਜੀ.ਆਰ.ਪੀ. ਪੁਲਿਸ ਚੌਕੀ ਅਟਾਰੀ ਦੇ ਇੰਚਾਰਜ ਰਸ਼ਪਾਲ ਸਿੰਘ ਹਾਦਸੇ ਦੀ ਖਬਰ ਸੁਣਦਿਆਂ ਹੀ ਘਟਨਾ ਸਥਾਨ ਉਤੇ ਪਹੁੰਚੇ ਅਤੇ ਮ੍ਰਿਤਕ ਸਰੀਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਦੇਹ ਨੂੰ ਜੀ.ਆਰ.ਪੀ. ਪੁਲਿਸ ਥਾਣਾ ਅੰਮ੍ਰਿਤਸਰ ਵਿਖੇ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਰਣਗੜ੍ਹ, ਪੁਲਿਸ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਚੌਕੀ ਜੀ.ਆਰ.ਪੀ. ਅਟਾਰੀ ਦੇ ਇੰਚਾਰਜ ਰਸ਼ਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ