JALANDHAR WEATHER

ਸਿਰਕੱਪੜਾ ਪਿੰਡ 'ਚ ਕੇਂਦਰੀ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ

ਸਨੌਰ, 21 ਸਤੰਬਰ (ਗੀਤਵਿੰਦਰ ਸਿੰਘ ਸੋਖਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਪਿੰਡ ਸਿਰਕੱਪੜਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ, ਬਿਕਰਮਜੀਤ ਇੰਦਰ ਸਿੰਘ ਚਹਿਲ ਅਤੇ ਜਸਪਾਲ ਸਿੰਘ ਗੰਗਰੋਲੀ ਮੌਜੂਦ ਸਨ। ਮੰਤਰੀ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਦੁੱਖ-ਦਰਦ ਸੁਣੇ ਅਤੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਰਾਹਤ ਅਤੇ ਮੁਆਵਜ਼ੇ ਲਈ ਤੁਰੰਤ ਕਾਰਵਾਈ ਹੋਵੇਗੀ। ਚਹਿਲ ਨੇ ਕਿਹਾ ਕਿ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਲਿਆਉਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ