ਚਰਨਜੀਤ ਆਹੂਜਾ ਪੰਜ ਤੱਤਾਂ ਵਿਚ ਵਿਲੀਨ

ਐਸ.ਏ.ਐਸ. ਨਗਰ 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਦੇ ਬਲੌਂਗੀ ਵਿਚਲੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸੈਂਕੜੇ ਪ੍ਰਸ਼ੰਸਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ, ਅਦਾਕਾਰ, ਫਿਲਮੀ ਨਿਰਮਾਤਾ ਤੇ ਨਿਰਦੇਸ਼ਕਾਂ ਤੋਂ ਇਲਾਵਾ ਪੰਜਾਬੀ ਦੇ ਪ੍ਰਸਿੱਧ ਗਾਇਕ ਤੇ ਗੀਤਕਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਸੰਗੀਤ ਸਮਰਾਟ ਚਰਨਜੀਤ ਅਹੂਜਾ (72) ਨੇ ਬੀਤੇ ਦਿਨ ਮੋਹਾਲੀ ਵਿਖੇ ਆਪਣੇ ਘਰ ਵਿਚ ਆਖਰੀ ਸਾਹ ਲਏ ਸਨ। ਉਹ ਪਿਛਲੇ ਕੁਝ ਸਾਲਾਂ ਤੋਂ ਲੀਵਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ. ਤੋਂ ਚੱਲ ਰਿਹਾ ਸੀ।