ਜਬਰਨ ਵਸੂਲੀ ਦੇ ਮਾਮਲੇ ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

ਜਲੰਧਰ, 22 ਸਤੰਬਰ (ਚੰਦੀਪ ਭੱਲਾ) - ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਕੇਸ ਚ ਅੱਜ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜੇ ਐਮ ਆਈ ਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਇਕ ਰਮੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਮਾਮਲਾ ਦਰਜ ਕਰਾਇਆ ਸੀ ਕਿ ਰਮਨ ਅਰੋੜਾ ਉਸ ਕੋਲੋਂ ਮਹੀਨਾ ਲੈਂਦਾ ਹੈ, ਇਸੇ ਤਰ੍ਹਾਂ ਇਕ ਰਜਿੰਦਰ ਕੁਮਾਰ ਵਿਅਕਤੀ ਜੋ ਕੀ ਲਾਟਰੀ ਦਾ ਕੰਮ ਕਰਦਾ ਸੀ ਉਸ ਨੇ ਵੀ ਅਰੋੜਾ ਖ਼ਿਲਾਫ਼ ਪੈਸੇ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਅੱਜ ਅਦਾਲਤ ਨੇ ਇਸ ਮਾਮਲੇ ਚ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਦਾ ਹੁਕਮ ਦਿੱਤਾ ਹੈ।
ਇਸ ਮਾਮਲੇ ਦੀ ਪੁਸ਼ਟੀ ਐਡਵੋਕੇਟ ਦਰਸ਼ਨ ਦਯਾਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਹੁਕਮ ਦਿੱਤੇ ਹਨ। ਅਜਿਹੇ ਵਿਚ ਵਿਚ ਕਿਹਾ ਜਾ ਰਿਹਾ ਹੈ ਕਿ ਅੱਜ ਰਾਤ ਤੱਕ ਵਿਧਾਇਕ ਰਮਨ ਅਰੋੜਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰਮਨ ਅਰੋੜਾ ਅਤੇ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਜ਼ਮਾਨਤ ਮਿਲ ਗਈ ਸੀ। ਹਾਲਾਂਕਿ ਵਿਧਾਇਕ ਰਮਨ ਅਰੋੜਾ ਦੇ ਜੇਲ੍ਹ ਤੋਂ ਆਉਣ ਤੋਂ ਪਹਿਲਾਂ ਉਨ੍ਹਾਂ ਉੱਪਰ ਥਾਣਾ ਰਾਮਾਮੰਡੀ ਵਿਖੇ ਪਾਰਕਿੰਗ ਠੇਕੇਦਾਰ ਨੇ ਜ਼ਬਰਨ ਵਸੂਲੀ ਦੇ ਦੋਸ਼ ਲਗਾਏ ਸਨ, ਜਿਸ ਦੇ ਚੱਲਦਿਆਂ ਪੁਲਿਸ ਨੇ ਜ਼ਮਾਨਤ 'ਤੇ ਬਾਰਹ ਆਉਂਦਿਆਂ ਹੀ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।