ਸੂਬਾ ਸਰਕਾਰ ਵਲੋਂ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ - ਸੀ.ਐਮ. ਮਾਨ

ਚੰਡੀਗੜ੍ਹ, 24 ਸਤੰਬਰ-ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫ਼ਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸ ਹਾਲਤ ਵਿਚ ਨਹੀਂ ਹਨ ਕਿ ਉਹ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ ਜਾਵੇਗਾ। ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ 'ਤੇ ਖੜ੍ਹਾ ਕਰਨ ਅਤੇ ਉਨ੍ਹਾਂ ਦੇ ਖੇਤਾਂ ਵਿਚ ਨਵੀਂ ਜ਼ਿੰਦਗੀ ਬੀਜਣ ਦਾ ਇਕ ਛੋਟਾ ਜਿਹਾ ਉਪਰਾਲਾ ਕਰਨ ਦੀ ਕੋਸ਼ਿਸ ਕਰ ਰਹੇ ਹਾਂ। ਇਸ ਔਖੀ ਘੜੀ 'ਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।