JALANDHAR WEATHER

ਕਪੂਰਥਲਾ ਸ਼ਹਿਰ ਨੇੜੇ ਗੱਦਿਆਂ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਕਪੂਰਥਲਾ, 25 ਸਤੰਬਰ (ਅਮਰਜੀਤ ਸਿੰਘ ਸਡਾਨਾ) ਕਪੂਰਥਲਾ- ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਵਿਖੇ ਇਕ ਗੱਦਿਆਂ ਦੀ ਫੈਕਟਰੀ ਨੂੰ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਭਾਵੇਂ ਅੱਜ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਇੰਨੀ ਭਿਆਨਕ ਸੀ ਕਿ ਉਸਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਤੇ ਚਾਰੇ ਪਾਸੇ ਕਾਲਾ ਧੂਆਂ ਫੈਲ ਗਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦੇ ਯਤਨ ਆਰੰਭ ਕਰ ਦਿੱਤੇ ਗਏ ਹਨ। ਅੱਗ ਦਾ ਭਿਆਨਕ ਰੂਪ ਦੇਖਦੇ ਹੋਏ ਜਲੰਧਰ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ। ਘਟਨਾ ਦੌਰਾਨ ਅਜੇ ਤੱਕ ਕਿਸੇ ਦੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਫੈਕਟਰੀ ਭਿਆਨਕ ਅੱਗ ਦੀ ਲਪੇਟ ਵਿਚ ਸੜ ਕੇ ਰਾਖ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ