ਅਣ-ਪਛਾਤੇ ਵਿਅਕਤੀਆਂ ਨੇ ਹਸਪਤਾਲ ’ਤੇ ਚਲਾਈਆਂ ਗੋਲੀਆਂ

ਭਿਖੀਵਿੰਡ, (ਤਰਨਤਾਰਨ), 25 ਸਤੰਬਰ (ਬੌਬੀ)- ਪੰਜਾਬ ਵਿਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਭਿਖੀਵਿੰਡ ਦੇ ਮਸ਼ਹੂਰ ਚੋਪੜਾ ਹਸਪਤਾਲ ਮੰਦਰ ਵਾਲਾ ਬਾਜ਼ਾਰ ਭਿੱਖੀਵਿੰਡ ’ਤੇ ਦੋ ਅਣ-ਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਭਾਵੇਂ ਕਿ ਇਸ ਘਟਨਾ ਵਿਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ।