JALANDHAR WEATHER

ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਨੂੰ 2100 ਰੁਪਏ ਦੇ ਨਿਭਾਇਆ ਆਪਣਾ ਵਾਅਦਾ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 25 ਸਤੰਬਰ- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਮਹਿਲਾਵਾਂ ਨੂੰ 2100 ਰੁਪਏ ਦੇਣ ਸੰਬੰਧੀ ਟਵੀਟ ਕਰ ਕਿਹਾ ਕਿ 17 ਅਕਤੂਬਰ 2024 ਨੂੰ ਦੂਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕ ਤੇ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ ਤੇ ਦੂਜੇ ਪਾਸੇ ਪੰਜਾਬ ਵਿਚ ‘ਆਪ’ ਦੇ ਮੁੱਕ ਮੰਤਰੀ ਭਗਵੰਤ ਮਾਨ ਆਪਣੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਾਅਦੇ ਸੱਚੇ ਤੇ ‘ਆਪ’ ਦੇ ਵਾਅਦੇ ਝੂਠੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ