ਜਿੰਮ ਮਾਲਕ ’ਤੇ ਗੋਲੀਬਾਰੀ ਮਾਮਲਾ: ਮੌਕੇ ਦਾ ਜਾਇਜ਼ਾ ਲੈਣ ਪੁੱਜੇ ਪੁਲਿਸ ਅਧਿਕਾਰੀ

ਮੁਹਾਲੀ, 25 ਸਤੰਬਰ (ਕਪਿਲ ਵਧਵਾ)- ਮੁਹਾਲੀ ਵਿਖੇ ਜਿੰਮ ਮਾਲਕ ’ਤੇ ਚੱਲੀਆਂ ਗੋਲੀਆਂ ਦੇ ਮਾਮਲੇ ਵਿਚ ਮੌਕੇ ਦਾ ਜਾਇਜ਼ਾ ਲੈਣ ਲਈ ਐਸ. ਐਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਪੁੱਜੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਐਸ.ਪੀ. ਸ੍ਰਿਵਿਨੇਲਾ, ਐਸ.ਪੀ. ਸੌਰਵ ਜਿੰਦਲ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਵਾਰਦਾਤ ਵਾਲੀ ਥਾਂ ਤੋਂ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੁਹਾਲੀ ਨੇ ਦੱਸਿਆ ਕਿ ਜਿੰਮ ਮਾਲਕ ਦੀ ਬੁੜੈਲ ਜੇਲ੍ਹ ਵਿਚ ਬੰਦ ਕੁਝ ਬਦਮਾਸ਼ਾਂ ਨਾਲ ਰੰਜਿਸ਼ ਸੀ, ਜਿਸ ਕਾਰਨ ਉਨ੍ਹਾਂ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।