ਬਰਨਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ ਕੈਂਪਾਂ ਵਿਚ ਰਜਿਸਟ੍ਰੇਸ਼ਨ ਹੋਈ ਸ਼ੁਰੂ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਤਹਿਤ ਅੱਜ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਵੱਖ ਵੱਖ ਥਾਵਾਂ 'ਤੇ ਕੈਂਪ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਸਿਵਲ ਹਸਪਤਾਲ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਸ਼ਹਿਰ ਵਾਸੀ ਆਪਣਾ ਆਧਾਰ ਕਾਰਡ ਅਤੇ ਵੋਟਰ ਕਾਰਡ (18 ਸਾਲ ਤੋਂ ਘੱਟ ਉਮਰ ਲਈ ਪਿਤਾ ਜਾਂ ਮਾਂ ਦਾ ਵੋਟਰ ਕਾਰਡ), ਜੇਕਰ ਵੋਟਰ ਕਾਰਡ ਨਹੀਂ ਹੈ ਤਾਂ ਪਾਸਪੋਰਟ ਨਾਲ ਲਿਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।