JALANDHAR WEATHER

ਵੈਸਟਇੰਡੀਜ਼ ਖ਼ਿਲਾਫ਼ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 25 ਸਤੰਬਰ- ਵੈਸਟਇੰਡੀਜ਼ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੁਭਮਨ ਗਿੱਲ ਦੀ ਕਪਤਾਨੀ ਵਾਲੀ ਇਸ ਟੀਮ ਵਿਚ 15 ਮੈਂਬਰ ਹਨ। ਸਟਾਰ ਆਲਰਾਉਂਡਰ ਰਵਿੰਦਰ ਜਡੇਜਾ ਨੂੰ ਉਪ-ਕਪਤਾਨ ਚੁਣਿਆ ਗਿਆ ਹੈ। ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਟੀਮ ਦਾ ਐਲਾਨ ਕੀਤਾ ਹੈ ਤੇ ਬੀ.ਸੀ.ਸੀ.ਆਈ. ਨੇ ਵੀ ਇਕ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ।

ਲੜੀ ਦਾ ਪਹਿਲਾ ਮੈਚ 2 ਅਕਤੂਬਰ ਤੋਂ ਅਹਿਮਦਾਬਾਦ ਵਿਚ ਖੇਡਿਆ ਜਾਵੇਗਾ। ਦੂਜਾ ਟੈਸਟ 10 ਅਕਤੂਬਰ ਤੋਂ ਦਿੱਲੀ ਵਿਚ ਹੋਵੇਗਾ।

ਭਾਰਤੀ ਟੀਮ ਵਿਚ ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇ.ਐਲ. ਰਾਹੁਲ, ਸਾਈ ਸੁਦਰਸ਼ਨ, ਦੇਵਦੱਤ ਪਡੀਕਲ, ਧਰੁਵ ਜੁਰੇਲ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ, ਨਿਤੀਸ਼ ਰੈੱਡੀ ਅਤੇ ਐਨ ਜਗਦੀਸਨ ਨੂੰ ਚੁਣਿਆ ਗਿਆ ਹੈ।

ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿਚ ਤੀਜੇ ਸਥਾਨ ’ਤੇ ਹੈ।

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਇਹ ਦੋ ਮੈਚਾਂ ਦੀ ਸੀਰੀਜ਼ ਵਿਸ਼ਵ ਟੈਸਟ ਚੈਂਪੀਅਨਸ਼ਿਪ 2025-27 ਦਾ ਹਿੱਸਾ ਹੈ। ਭਾਰਤ ਇਸ ਸਮੇਂ ਅੰਕ ਸੂਚੀ ਵਿਚ ਤੀਜੇ ਸਥਾਨ ’ਤੇ ਹੈ।

ਟੀਮ ਨੇ ਹਾਲ ਹੀ ਵਿਚ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਟੈਸਟ ਲੜੀ 2-2 ਨਾਲ ਡਰਾਅ ਕੀਤੀ। ਇਸ ਦੌਰਾਨ ਵੈਸਟਇੰਡੀਜ਼ ਛੇਵੇਂ ਸਥਾਨ ’ਤੇ ਹੈ, ਹੁਣ ਤੱਕ ਖੇਡੇ ਗਏ ਸਾਰੇ ਤਿੰਨ ਮੈਚ ਹਾਰ ਚੁੱਕਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ