ਪੁਲਿਸ ਨੇ ਪੀਲਾ ਪੰਜਾ ਚਲਾ ਕੇ ਗੈਰ ਕਾਨੂੰਨੀ ਢੰਗ ਨਾਲ ਬਣਾਇਆ ਘਰ ਢਾਹਿਆ

ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬਠਿੰਡਾ ਦੀ ਧੋਬੀਆਣਾ ਬਸਤੀ ਦੀ ਗਲੀ ਨੰਬਰ-1 ਵਿਚ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਪੀਲਾ ਪੰਜਾ ਚਲਾ ਕੇ ਗੈਰ ਕਾਨੂੰਨੀ ਢੰਗ ਨਾਲ ਬਣਾਇਆ ਇਕ ਘਰ ਢਹਿ ਢੇਰੀ ਕਰ ਦਿੱਤਾ। ਪੁਲਿਸ ਅਨੁਸਾਰ ਰਮਨਦੀਪ ਕੌਰ, ਜਿਸ ’ਤੇ ਪਹਿਲਾਂ ਨਸ਼ਾ ਤਸਕਰੀ ਦਾ ਇਕ ਪਰਚਾ ਅਤੇ ਉਸ ਦੀ ਭੈਣ ਨੀਤੂ ’ਤੇ 2 ਮੁਕੱਦਮੇ ਦਰਜ ਹਨ, ਨੇ ਗੈਰ ਕਾਨੂੰਨੀ ਢੰਗ ਨਾਲ ਸਰਕਾਰੀ ਜਗਾ ’ਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਇਹ ਦੋਵੇਂ ਭੈਣਾਂ ਲਗਾਤਾਰ ਨਸ਼ੇ ਦੇ ਕਾਰੋਬਾਰ ਵਿਚ ਲੱਗੀਆਂ ਹੋਈਆਂ ਹਨ।