ਓਡੀਸ਼ਾ: ਟਰੱਕ ਤੇ ਯਾਤਰੀ ਬੱਸ ਦੀ ਟੱਕਰ, 5 ਦੀ ਮੌਤ

ਸੁੰਦਰਗੜ੍ਹ, (ਓਡੀਸ਼ਾ), 25 ਸਤੰਬਰ- ਓਡੀਸ਼ਾ ਦੇ ਸੁੰਦਰਗੜ੍ਹ ਜ਼ਿਲ੍ਹੇ ਵਿਚ ਇਕ ਟਰੱਕ ਅਤੇ ਯਾਤਰੀ ਬੱਸ ਦੀ ਟੱਕਰ ਵਿਚ ਦੋ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਰਾਸ਼ਟਰੀ ਰਾਜਮਾਰਗ 520 ’ਤੇ ਬਾਲਿੰਗ ਪੁਲਿਸ ਸਟੇਸ਼ਨ ਨੇੜੇ ਸਵੇਰੇ 11 ਵਜੇ ਦੇ ਕਰੀਬ ਵਾਪਰਿਆ।
ਪੁਲਿਸ ਨੇ ਦੱਸਿਆ ਕਿ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਬੱਸ, ਜੋ ਕਿ ਰੁੜਕੇਲਾ ਤੋਂ ਕੋਇਡਾ ਜਾ ਰਹੀ ਸੀ ਤੇ ਗਲਤ ਰਸਤੇ ’ਤੇ ਪੈਣ ਕਾਰਨ ਇਹ ਹਾਦਸਾ ਵਾਪਰਿਆ। ਸਥਾਨਕ ਪੁਲਿਸ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾ ਕਰਮਚਾਰੀ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ। ਜ਼ਖ਼ਮੀਆਂ ਨੂੰ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ।