JALANDHAR WEATHER

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ

ਅਜਨਾਲਾ, ਗੱਗੋਮਾਹਲ 25 ਸਤੰਬਰ (ਢਿੱਲੋਂ/ਸੰਧੂ)- ਪਿਛਲੇ ਦਿਨੀਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੋਏ ਨੁਕਸਾਨ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂ ਕਰਵਾਉਣ ਲਈ ਅੱਜ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ ਗਈ। ਉਪਰੰਤ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੈਂ ਮਿਲ ਕੇ ਅਜਨਾਲਾ ਦੀ ਗਰਾਊਂਡ ਜ਼ੀਰੋ ਦੀ ਸਾਰੀ ਰਿਪੋਰਟ ਦਿੱਤੀ, ਜਿਸ ਵਿਚ ਹੜ੍ਹ ਕਾਰਨ ਹੋਏ ਨੁਕਸਾਨ ਦੀ ਸਾਰੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਅਜਨਾਲਾ ਦੀ ਹਰ ਪੱਖੋਂ ਬਾਂਹ ਫੜਨਗੇ। ਉਨ੍ਹਾਂ ਦੱਸਿਆ ਕਿ ਅੱਜ ਬੜੇ ਚਿਰ ਬਾਅਦ ਮੁੱਖ ਮੰਤਰੀ ਜੀ ਨੂੰ ਮਿਲ ਕੇ ਉਨ੍ਹਾਂ ਦੀ ਤੰਦਰੁਸਤ ਸਿਹਤ ਦੇਖ ਕੇ ਬਹੁਤ ਚੰਗਾ ਲੱਗਾ ਤੇ ਅੱਜ ਹੀ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਸਮਾਂ ਮਿਲ ਗਿਆ ਸੀ। ਮੈਂ ਅੱਜ ਇਕ ਮਹੀਨੇ ਬਾਅਦ ਚੰਡੀਗੜ੍ਹ ਵਾਪਸ ਆਇਆ ਹਾਂ। ਮੈਂ ਪਿਛਲੀ 26 ਅਗਸਤ ਨੂੰ ਵਾਪਿਸ ਗਿਆ ਸੀ ਅਤੇ ਇਕ ਮਹੀਨਾ ਆਪਣੇ ਅਜਨਾਲਾ ਦੇ ਹੜ੍ਹ ਪੀੜਤਾਂ ਨਾਲ ਦੁਖਾਂਤਕ ਸਥਿਤੀਆਂ ਨਾਲ ਜੂਝਣ ਤੋਂ ਬਾਅਦ ਅੱਜ 25 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਕਾਰਨ ਚੰਡੀਗੜ੍ਹ ਵਾਪਸ ਆਇਆ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ