ਤਪਾ ਦੀ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਸ਼ੁਰੂ ਹੋਈ ਆਮਦ

ਤਪਾ ਮੰਡੀ (ਬਰਨਾਲਾ), 25 ਸਤੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ, ਸੀ ਜਿਸ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੇ ਤਪਾ ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ਵਿਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਨੇੜਲੇ ਪਿੰਡ ਜੈਮਲ ਸਿੰਘ ਵਾਲਾ ਦੇ ਕਿਸਾਨ ਹਰਦੇਵ ਸਿੰਘ ਪੁੱਤਰ ਜੋਰਾ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ 126 ਝੋਨੇ ਦੀ ਪਨੀਰੀ ਲਗਾਈ ਗਈ ਸੀ। ਫ਼ਸਲ ਦੀ ਕਟਾਈ ਕਰਕੇ ਤਪਾ ਦੀ ਅਨਾਜ ਮੰਡੀ ਵਿਚ 400 ਦੇ ਕਰੀਬ ਗੱਟਾ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆ ਸੰਦੀਪ ਕੁਮਾਰ ਦੀ ਦੁਕਾਨ ਉਤੇ ਇਹ ਫਸਲ ਉਤਾਰੀ ਗਈ ਹੈ। ਆੜ੍ਹਤੀ ਵਲੋਂ ਫਸਲ ਦੀ ਸਾਫ਼-ਸਫਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਝੋਨੇ ਦੀ ਫਸਲ ਸੁੱਕੀ ਅਤੇ ਸਾਫ-ਸੁਥਰੀ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।