JALANDHAR WEATHER

ਜੈਤੋ ਵਿਖੇ ਝੋਨੇ ਦੀ ਸਰਕਾਰੀ ਬੋਲੀ ਸ਼ੁਰੂ

ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ: ਲਛਮਣ ਸ਼ਰਮਾ ਭਗਤੂਆਣਾ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਿਸਾਨ ਭਜਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਦਬੜੀਖਾਨਾ ਦੀ ਝੋਨੇ ਦੀ ਢੇਰੀ ਦੀ ਬੋਲੀ ਲਗਾ ਕੇ ਸਰਕਾਰੀ ਸ਼ੁਰੂਆਤ ਕੀਤੀ। ਇਸ ਪਨਗਰੇਨ ਏਜੰਸੀ ਨੇ ਉਕਤ ਝੋਨੇ ਦੀ ਢੇਰੀ ਦੀ ਖਰੀਦ ਕੀਤੀ। ਇਸ ਪਨਗਰੇਨ ਏਜੰਸੀ ਨੇ ਉਕਤ ਝੋਨੇ ਦੀ ਢੇਰੀ ਦੀ ਖਰੀਦ ਕੀਤੀ। ਇਸ ਮੌਕੇ ਚੇਅਰਮੈਨ ਡਾ: ਲਛਮਣ ਸ਼ਰਮਾ ਭਗਤੂਆਣਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਮੰਡੀਆਂ ਵਿਚ ਸੁੱਕਾ ਤੇ ਸਾਫ਼ ਕਰਕੇ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਖਰੀਦ ਸ਼ੁਰੂ ਹੋਣ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਕਿਸਾਨਾਂ ਤੇ ਲੋਕਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਦੌਰਾਨ ਸਕੱਤਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਜੈਤੋ ਅਧੀਨ 22 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨਾ ਸੁੱਕਾ ਅਤੇ ਸਾਫ਼ ਕਰਕੇ ਲਿਅਉਣ ਤਾਂ ਜੋ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਜੇਕਰ ਕਿਸੇ ਕਿਸਾਨ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਚੇਅਰਮੈਨ ਸਾਹਿਬ ਜਾਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਵਾਈਸ ਚੇਅਰਮੈਨ ਪੰਜਾਬ ਵਾਟਰ ਤੇ ਸੀਵਰੇਜ ਬੋਰਡ, ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਡਾ: ਹਰਪਾਲ ਸਿੰਘ ਡੇਲਿਆਂਵਾਲੀ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਭੇਜ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਧਰਮਿੰਦਰ ਪਾਲ ਜੈਤੋ, ਜੀਵਨ ਗਰਗ, ਰੁਪਿੰਦਰ ਸਿੰਘ ਯੂਥ ਪ੍ਰਧਾਨ ਹਲਕਾ ਜੈਤੋ, ਬਲਰਾਜ ਸਿੰਘ ਬਲਾਕ ਪ੍ਰਧਾਨ, ਜਗਤਾਰ ਸਿੰਘ ਬਲਾਕ ਪ੍ਰਧਾਨ, ਅੰਕੁਸ਼ ਬਾਂਸਲ ਬਲਾਕ ਪ੍ਰਧਾਨ, ਬਿੱਟੂ ਬਾਜਾਖਾਨਾ, ਸੁਰਿੰਦਰ ਸਿੰਘ ਢਿੱਲੋਂ ਮੰਡੀ ਸੁਪਰਵਾਈਜ਼ਰ, ਅਮਰਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਵਿਕਾਸ ਜੈਨ ਲੇਖਾਕਾਰ, ਹਰਪ੍ਰੀਤ ਸਿੰਘ ਧਾਲੀਵਾਲ ਏ.ਐਫ.ਐਸ.ਓ. (ਪਨਗਰੇਨ), ਇੰਸਪੈਕਟਰ ਰਾਜ ਕੁਮਾਰ, ਇੰਸਪੈਕਟਰ ਸ਼ਿਲਪ ਮਿੱਤਲ ਅਤੇ ਖਰੀਦ ਏਜੰਸੀਆਂ ਦੇ ਇੰਸਪੈਕਟਰ, ਕਿਸਾਨ ਅਤੇ ਅੜ੍ਹਤੀਏ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ