ਕਰੋੜਾਂ ਦੀ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਸਮੇਤ 6 ਕਾਬੂ

ਚੰਡੀਗੜ੍ਹ, 25 ਸਤੰਬਰ-ਖੁਫੀਆ ਜਾਣਕਾਰੀ ਉਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸਰਹੱਦ ਪਾਰ ਹੈਰੋਇਨ ਅਤੇ ਹਥਿਆਰਾਂ ਦੀ ਸਪਲਾਈ ਵਿਚ ਸ਼ਾਮਿਲ ਛੇ ਕਾਰਕੁਨਾਂ ਨੂੰ ਫੜਿਆ ਅਤੇ 4.03 ਕਿਲੋਗ੍ਰਾਮ ਹੈਰੋਇਨ ਅਤੇ 2 ਪਿਸਤੌਲ (1 ਗਲੋਕ 9 ਐਮ.ਐਮ., 1 ਪਿਸਤੌਲ .30 ਬੋਰ) ਬਰਾਮਦ ਕੀਤੇ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਿਤ ਹੈਂਡਲਰ ਸ਼ਾਹ ਦੇ ਸੰਪਰਕ ਵਿਚ ਸਨ। ਉਨ੍ਹਾਂ ਨੂੰ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰ ਵਿਚ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮਿਲ ਰਹੀ ਸੀ, ਜਿਸਨੂੰ ਪਾਕਿਸਤਾਨ ਤਸਕਰਾਂ ਦੁਆਰਾ ਅੰਮ੍ਰਿਤਸਰ ਖੇਤਰ ਵਿਚ ਸਪਲਾਈ ਲਈ ਡਰੋਨ ਰਾਹੀਂ ਭੇਜਿਆ ਜਾ ਰਿਹਾ ਸੀ। ਐਫ.ਆਈ.ਆਰ. ਪੁਲਿਸ ਗੇਟ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿੱਛੇ ਅਤੇ ਅੱਗੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ।