ਬੀਜੇਪੀ ਆਗੂ ਚੰਨਣ ਸਿੰਘ ਖਾਲਸਾ ਨੇ ਦਿੱਤਾ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਚੰਨਣ ਸਿੰਘ ਖਾਲਸਾ ਵਲੋਂ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਪੰਜਾਬ ਦੇ ਮੌਜੂਦਾ ਹਾਲਾਤ ਦੌਰਾਨ ਕੇਂਦਰ ਸਰਕਾਰ ਤੇ ਭਾਜਪਾ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੁੰਦਿਆਂ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਚੰਨਣ ਸਿੰਘ ਖਾਲਸਾ ਇਸ ਤੋਂ ਪਹਿਲਾਂ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਹੇ ਸਨ ਪਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਉਹ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ।