ਜਥੇਦਾਰ ਗੜਗੱਜ ਨੇ ਬੰਦੀ ਸਿੰਘ ਭਾਈ ਹਵਾਰਾ ਦੇ ਮਾਤਾ ਦੀ ਸਿਹਤ ਦਾ ਜਾਣਿਆ ਹਾਲ

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਰਬੱਤ ਖ਼ਾਲਸਾ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਅਤੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਪਿੰਡ ਹਵਾਰਾ ਵਿਖੇ ਪੁੱਜੇ ਤੇ ਉਨ੍ਹਾਂ ਦੇ ਮਾਤਾ ਬੀਬੀ ਨਰਿੰਦਰ ਕੌਰ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਉਨ੍ਹਾਂ ਮਾਤਾ ਜੀ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।