JALANDHAR WEATHER

ਨਾਜਾਇਜ਼ ਮਾਈਨਿੰਗ ਮਾਮਲੇ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਹਾਈਵੇਅ ਜਾਮ

ਮੰਡੀ ਘੁਬਾਇਆ, 26 ਸਤੰਬਰ (ਅਮਨ ਬਵੇਜਾ)-ਜਲਾਲਾਬਾਦ ਅਧੀਨ ਪੈਂਦੇ ਪਿੰਡ ਲਮੋਚੜ੍ਹ ਦੇ ਇਕ ਨੌਜਵਾਨ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਸੜਕ ਉਤੇ ਰੱਖ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ। ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਕਹਿਣ ਅਨੁਸਾਰ ਮ੍ਰਿਤਕ ਸਾਜਨ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਲਮੋਚੜ ਦੇ ਘਰ ਉਸਾਰੀ ਹੋ ਰਹੀ ਸੀ ਤੇ ਇਸ ਲਈ ਰੇਤ ਮੰਗਵਾਇਆ ਸੀ ਅਤੇ ਉਹ ਨਾਜਾਇਜ਼ ਰੇਤ ਨਾਲ ਭਰੇ ਟਰੈਕਟਰ-ਟਰਾਲੀ ਨੂੰ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਫੜਿਆ ਗਿਆ, ਜਿਸ ਤੋਂ ਬਾਅਦ ਉਕਤ ਟਰੈਕਟਰ-ਟਰਾਲੀ ਚਾਲਕ ਵਲੋਂ ਮ੍ਰਿਤਕ ਨੂੰ ਮੌਕੇ ਉਤੇ ਬੁਲਾਇਆ ਗਿਆ ਤੇ ਰੇਤ ਨਾਲ ਭਰਿਆ ਟਰੈਕਟਰ ਵਿਭਾਗ ਫੜ ਕੇ ਲੈ ਗਿਆ ਤੇ ਟਰੈਕਟਰ-ਟਰਾਲੀ ਛੁਡਵਾਉਣਾ ਲਈ ਪੈਸੇ ਮੰਗੇ ਤੇ ਸਾਜਨ ਪੈਸੇ ਲੈ ਕੇ ਗਿਆ ਤੇ ਕੁਝ ਘੰਟਿਆਂ ਬਾਅਦ ਪੜਤਾਲ ਕਰਨ ਉਤੇ ਪਤਾ ਲੱਗਾ ਕਿ ਸਾਜਨ ਦੀ ਲਾਸ਼ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਸਥਿਤ ਘੁਬਾਇਆ ਦੇ ਇਕ ਨਿੱਜੀ ਢਾਬੇ ਕੋਲ ਮਿਲੀ ਹੈ। ਮ੍ਰਿਤਕ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਮ੍ਰਿਤਕ ਐਲਾਨਿਆ ਗਿਆ। ਪਰਿਵਾਰ ਮੁਤਾਬਕ ਪੁਲਿਸ ਵਲੋਂ ਮ੍ਰਿਤਕ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਲੜਕੇ ਦੀ ਮੌਤ ਹੋਈ ਹੈ ਅਤੇ ਗ਼ੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਾਸ਼ ਨੂੰ ਸੜਕ ਉਤੇ ਰੱਖ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਜਾਮ ਕਰ ਦਿੱਤਾ ਤੇ ਇਨਸਾਫ਼ ਦੀ ਮੰਗ ਕੀਤੀ। ਮੌਕੇ ਉਤੇ ਪਹੁੰਚੇ ਸਦਰ ਥਾਣਾ ਜਲਾਲਾਬਾਦ ਦੇ ਮੁਖੀ ਅੰਗਰੇਜ਼ ਸਿੰਘ ਅਤੇ ਚੌਕੀ ਇੰਚਾਰਜ ਬਲਕਾਰ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ