JALANDHAR WEATHER

ਸ. ਸੁਖਬੀਰ ਸਿੰਘ ਬਾਦਲ ਨਾਭਾ ਜੇਲ੍ਹ 'ਚ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ

ਨਾਭਾ, 26 ਸਤੰਬਰ-ਸੁਖਬੀਰ ਸਿੰਘ ਬਾਦਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਗਨੀਵ ਕੌਰ ਮਜੀਠੀਆ ਤੇ ਬੀਬਾ ਹਰਸਿਮਰਤ ਕੌਰ ਬਾਦਲ ਵੀ ਨਾਲ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਦੀ ਤਿੰਨ ਮਹੀਨਿਆਂ ਦੀ ਧੱਕੇਸ਼ਾਹੀ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ. ਬਿਕਰਮ ਸਿੰਘ ਮਜੀਠੀਆ, ਜੋ ਨਾਭਾ ਜੇਲ੍ਹ 'ਚ ਨਜ਼ਰਬੰਦ ਹਨ, ਨਾਲ ਮੁਲਾਕਾਤ ਸੰਭਵ ਹੋਈ। ਮੈਂ ਦੱਸ ਦੇਣਾ ਚਾਹੁੰਦਾ ਹਾਂ ਕਿ ਸਰਕਾਰ ਵਲੋਂ ਦਰਜ ਕੀਤੇ ਝੂਠੇ ਪਰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਹੌਸਲਾ ਨਹੀਂ ਤੋੜ ਸਕਦੇ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਰਕਾਰਾਂ ਦੀ ਧੱਕੇਸ਼ਾਹੀ ਖ਼ਿਲਾਫ਼ ਡਟਿਆ ਹੈ ਤੇ ਡਟਿਆ ਰਹੇਗਾ। ਮੌਜੂਦਾ ਸਰਕਾਰ ਅਤੇ ਇਸਦੇ ਚਹੇਤੇ ਅਫ਼ਸਰ ਇਹ ਗੱਲ ਜ਼ਰੂਰ ਸਮਝ ਲੈਣ ਕਿ ਇਨ੍ਹਾਂ ਦਾ ਸਮਾਂ ਹੁਣ ਬਹੁਤ ਨੇੜੇ ਹੈ ਤੇ ਇਨ੍ਹਾਂ ਵਲੋਂ ਕੀਤੀ ਹਰ ਧੱਕੇਸ਼ਾਹੀ ਦਾ ਜਵਾਬ ਇਨ੍ਹਾਂ ਨੂੰ ਦੇਣਾ ਪਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ