JALANDHAR WEATHER

ਕੇਂਦਰੀ ਰੂਰਲ ਡਿਵੈਲਪਮੈਂਟ ਮੰਤਰੀ ਕਮਲੇਸ਼ ਪਾਸਵਾਨ ਇਤਿਹਾਸਕ ਗੁ: ਸ੍ਰੀ ਬੇਰ ਸਾਹਿਬ ਨਤਮਸਤਕ

ਸੁਲਤਾਨਪੁਰ ਲੋਧੀ, 27 ਸਤੰਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ)-ਕੇਂਦਰੀ ਰੂਰਲ ਡਿਵੈਲਪਮੈਂਟ ਮੰਤਰੀ ਕਮਲੇਸ਼ ਪਾਸਵਾਨ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ, ਹੈੱਡ ਗ੍ਰੰਥੀ ਸਤਨਾਮ ਸਿੰਘ ਅਤੇ ਐਡੀਸ਼ਨਲ ਮੈਨੇਜਰ ਚੰਚਲ ਵਲੋਂ ਕੇਂਦਰੀ ਮੰਤਰੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਪਾਸਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹਾਂ ਨਾਲ ਪੰਜਾਬ ਵਿਚ ਹੋਏ ਨੁਕਸਾਨ ਲਈ ਚਿੰਤਤ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਿਆ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂ ਉਚੇਚੇ ਤੌਰ ਉਤੇ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ