JALANDHAR WEATHER

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 10 ਹਜ਼ਾਰ ਲੀਟਰ ਡੀਜ਼ਲ ਲੈ ਕੇ ਧੁੱਸੀ ਬੰਨ੍ਹ 'ਤੇ ਪੁੱਜੇ

ਡੇਰਾ ਬਾਬਾ ਨਾਨਕ, 27 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਨਾਲ ਧੁੱਸੀ ਬੰਨ੍ਹ ਵਿਚ ਪਏ ਪਾੜਾਂ ਨੂੰ ਪੂਰਨ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਪਈ ਰੇਤਾ ਨੂੰ ਚੁੱਕਣ ਵਾਸਤੇ ਜਿਥੇ ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਅੰਦਰ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਤੇ ਰਾਜਨੀਤਿਕ ਪਾਰਟੀਆਂ ਵਲੋਂ ਜੰਗੀ ਪੱਧਰ ਉਤੇ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਨ੍ਹਾਂ ਚੱਲ ਰਹੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇਨ੍ਹਾਂ ਸੇਵਾਵਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਪੁੱਜੇ ਜਿਥੇ ਉਨ੍ਹਾਂ ਵਲੋਂ ਨਜ਼ਦੀਕੀ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਧੁੱਸੀ ਬੰਨ੍ਹ ਉਤੇ ਪਏ ਪਾੜ ਨੂੰ ਪੂਰਨ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਰੇਤਾ ਚੁੱਕਣ ਵਾਸਤੇ 10 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲਾਂ ਵੀ ਇਸ ਬੰਨ੍ਹ ਦਾ ਕੰਮ ਸ਼ੁਰੂ ਕਰਵਾਉਣ ਵਾਸਤੇ 5000 ਲੀਟਰ ਡੀਜ਼ਲ ਦਾ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਨ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬੀਜਾਈ ਵਾਸਤੇ 4 ਹਜ਼ਾਰ ਕੁਇੰਟਲ ਕਣਕ ਦਾ ਵਧੀਆ ਕਿਸਮ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ