JALANDHAR WEATHER

ਪਿੰਡ ਅਜ਼ੀਮਾਬਾਦ-ਸੰਘੈਣ 'ਚ ਸੈਟਲਾਈਟ ਰਾਹੀਂ ਅੱਗ ਲਗਾਉਣ ਦੀ ਘਟਨਾ ਦਰਜ

ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਸੈਟਲਾਈਟ ਮਾਨੀਟਰਿੰਗ ਰਾਹੀਂ ਮਲੇਰਕੋਟਲਾ ਸਬ-ਡਵੀਜ਼ਨ ਦੇ ਪਿੰਡ ਅਜ਼ੀਮਾਬਾਦ (ਸੰਘੇਣ) ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵਲੋਂ ਤੁਰੰਤ ਸਬੰਧਿਤ ਕਿਸਾਨ ਵਿਰੁੱਧ ਵਿਭਾਗੀ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਨੂੰ ਫੀਲਡ ਰਿਪੋਰਟ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ।

ਫੀਲਡ ਰਿਪੋਰਟ ਜਮ੍ਹਾ ਹੋਣ ਉਪਰੰਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵਲੋਂ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਅਤੇ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਜ਼ੀਰੋ ਸਹਿਣਸ਼ੀਲਤਾ ਦਾ ਰੁਖ ਅਖਤਿਆਰ ਕਰਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਪਰਾਲੀ ਸਾੜਨ ਵਾਲੇ ਕਿਸਾਨ ਦੇ ਮਾਲ ਰਿਕਾਰਡ ਵਿਚ ਲਾਲ ਐਂਟਰੀ, ਪਰਚਾ ਦਰਜ ਕੀਤਾ ਜਾਵੇ ਅਤੇ ਹਦਾਇਤਾਂ ਅਨੁਸਾਰ ਜੁਰਮਾਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ