ਅਸੀਂ ਰਾਸ਼ਟਰਪਤੀ ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਐਲਾਨ ਦਾ ਕਰਦੇ ਹਾਂ ਸਵਾਗਤ- ਨਰਿੰਦਰ ਮੋਦੀ

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅਸੀਂ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਇਕ ਵਿਆਪਕ ਯੋਜਨਾ ਦੇ ਐਲਾਨ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਰੇ ਸੰਬੰਧਿਤ ਰਾਸ਼ਟਰਪਤੀ ਟਰੰਪ ਦੀ ਪਹਿਲਕਦਮੀ ਦੇ ਪਿਛੇ ਇਕੱਠੇ ਹੋਣਗੇ ਅਤੇ ਸੰਘਰਸ਼ ਨੂੰ ਖ਼ਤਮ ਕਰਨ ਅਤੇ ਸ਼ਾਂਤੀ ਸੁਰੱਖਿਅਤ ਕਰਨ ਦੇ ਇਸ ਯਤਨ ਦਾ ਸਮਰਥਨ ਕਰਨਗੇ।