JALANDHAR WEATHER

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ

ਨਵੀਂ ਦਿੱਲੀ, 30 ਸਤੰਬਰ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਦਾ ਜਨਮ 3 ਦਸੰਬਰ, 1931 ਨੂੰ ਲਾਹੌਰ ਵਿਚ ਹੋਇਆ ਸੀ, ਜੋ ਹੁਣ ਪਾਕਿਸਤਾਨ ਵਿਚ ਹੈ। ਦਿੱਲੀ ਦੇ ਸਾਬਕਾ ਮੁੱਖ ਕਾਰਜਕਾਰੀ ਕੌਂਸਲਰ ਅਤੇ ਸੰਸਦ ਮੈਂਬਰ ਵੀ.ਕੇ. ਮਲਹੋਤਰਾ ਕੁਝ ਦਿਨਾਂ ਤੋਂ ਏਮਜ਼ ਵਿਚ ਦਾਖਲ ਸਨ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਸਵੇਰੇ ਲਗਭਗ 6 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਸ ਮੌਕੇ ’ਤੇ ਦਿੱਲੀ ਰਾਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਬਹੁਤ ਦੁੱਖ ਨਾਲ ਅਸੀਂ ਅੱਜ ਸਵੇਰੇ ਸੀਨੀਅਰ ਭਾਜਪਾ ਨੇਤਾ ਅਤੇ ਦਿੱਲੀ ਭਾਜਪਾ ਦੇ ਪਹਿਲੇ ਪ੍ਰਧਾਨ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦੇ ਅਚਾਨਕ ਦਿਹਾਂਤ ਦਾ ਐਲਾਨ ਕਰਦੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਪ੍ਰੋਫੈਸਰ ਵਿਜੇ ਮਲਹੋਤਰਾ ਦਾ ਜੀਵਨ ਸਾਦਗੀ ਅਤੇ ਜਨਤਕ ਸੇਵਾ ਪ੍ਰਤੀ ਸਮਰਪਣ ਦੀ ਇਕ ਉਦਾਹਰਣ ਸੀ। ਉਨ੍ਹਾਂ ਨੇ ਜਨ ਸੰਘ ਯੁੱਗ ਤੋਂ ਹੀ ਦਿੱਲੀ ਵਿਚ ਆਰ.ਐਸ.ਐਸ. ਵਿਚਾਰਧਾਰਾ ਦੇ ਵਿਸਥਾਰ ਲਈ ਵਿਆਪਕ ਤੌਰ ’ਤੇ ਕੰਮ ਕੀਤਾ। ਉਨ੍ਹਾਂ ਦਾ ਜੀਵਨ ਹਮੇਸ਼ਾ ਸਾਡੇ ਸਾਰੇ ਭਾਜਪਾ ਵਰਕਰਾਂ ਨੂੰ ਪ੍ਰੇਰਿਤ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ