ਵਿਜੇ ਕੁਮਾਰ ਮਲਹੋਤਰਾ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਸੋਗ ਪ੍ਰਗਟ

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ੍ਰੀ ਵਿਜੇ ਕੁਮਾਰ ਮਲਹੋਤਰਾ ਜੀ ਇਕ ਸ਼ਾਨਦਾਰ ਨੇਤਾ ਸਨ, ਜਿਨ੍ਹਾਂ ਨੂੰ ਜਨਤਕ ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸੰਸਦੀ ਮਾਮਲਿਆਂ ਵਿਚ ਉਨ੍ਹਾਂ ਦੇ ਦਖਲਅੰਦਾਜ਼ੀ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਦਿਹਾਂਤ ਬਹੁਤ ਹੀ ਦਿਲ ਤੋੜਨ ਵਾਲਾ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।