ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਭਾਜਪਾ ਪ੍ਰਧਾਨ ਵਲੋਂ ਸ਼ਰਧਾਂਜਲੀ


ਨਵੀਂ ਦਿੱਲੀ, 30 ਸਤੰਬਰ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੰਤਿਮ ਸ਼ਰਧਾਂਜਲੀ ਦਿੱਤੀ। ਵਿਜੇ ਕੁਮਾਰ ਮਲਹੋਤਰਾ ਦਾ ਅੱਜ 94 ਸਾਲ ਦੀ ਉਮਰ ਵਿਚ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ।