ਇੰਡੀਗੋ ਦੀ ਮੁੰਬਈ-ਦਿੱਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 30 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੰਬਈ ਤੋਂ ਰਾਸ਼ਟਰੀ ਰਾਜਧਾਨੀ ਜਾ ਰਹੀ ਇੰਡੀਗੋ ਦੀ ਇਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।
ਜਾਣਕਾਰੀ ਅਨੁਸਾਰ ਫ਼ਲਾਈਟ ਵਿਚ ਲਗਭਗ 200 ਲੋਕ ਸਵਾਰ ਸਨ। ਇੰਡੀਗੋ ਦੇ ਇਕ ਬੁਲਾਰੇ ਨੇ ਕਿਹਾ ਕਿ ਮੁੰਬਈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ 6ਈ 762 ਵਿਚ ਇਕ ਸੁਰੱਖਿਆ ਧਮਕੀ ਮਿਲੀ। ਸਥਾਪਤ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਅਸੀਂ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਜਹਾਜ਼ ਨੂੰ ਸੰਚਾਲਨ ਲਈ ਮਨਜ਼ੂਰੀ ਦੇਣ ਤੋਂ ਪਹਿਲਾਂ ਜ਼ਰੂਰੀ ਸੁਰੱਖਿਆ ਜਾਂਚਾਂ ਕਰਨ ਵਿਚ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ। ਸੂਤਰ ਨੇ ਇਹ ਵੀ ਕਿਹਾ ਕਿ ਦਿੱਲੀ ਹਵਾਈ ਅੱਡੇ ’ਤੇ ਉਡਾਣ ਲਈ ਪੂਰੀ ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ।