ਵਿਧਾਇਕ ਰਹਿਮਾਨ ਨੇ ਮਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਮਲੇਰਕੋਟਲਾ, 30 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਅੱਜ ਨਵੀਂ ਅਨਾਜਜ ਮੰਡੀ ਮਲੇਰਕੋਟਲਾ ਵਿਖੇ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਪਰਮਲ ਝੋਨੇ ਦੀ ਸਰਕਾਰੀ ਖਰੀਦ ਦੀ ਬੋਲੀ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਝੋਨੇ ਦੀ ਨਵੀਂ ਫ਼ਸਲ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜ਼ਾਫ਼ਰ ਅਲੀ ਭੈਣੀ ਕੰਬੋਆਂ, ਆੜ੍ਹਤੀਆ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਤੀਰਥ ਸਿੰਘ ਵੜੈਚ ਬੁਰਜ ਅਤੇ ਮਾਰਕਿਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਮਲੇਰਕੋਟਲਾ ਵਿਖੇ ਸਾਫ਼-ਸਫ਼ਾਈ, ਪੀਣ ਲਈ ਠੰਡੇ ਪਾਣੀ ਦੇ ਪੁਖਤਾ ਪ੍ਰਬੰਧ, ਬਿਜਲੀ ਦੇ ਪੁਖ਼ਤਾ ਪ੍ਰਬੰਧ, ਬਾਰਦਾਨੇ, ਲਿਫ਼ਟਿੰਗ, ਕਿਸਾਨਾਂ ਦੇ ਬੈਠਣ ਲਈ ਛਾਂ ਅਤੇ ਭਰਾਈ ਅਤੇ ਤੋਲ ਚੈੱਕ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।