ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸੀ.ਐਮ. ਮਾਨ

ਨਵੀਂ ਦਿੱਲੀ, 30 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 13,800 ਕਰੋੜ ਰੁਪਏ ਦਾ ਨੁਕਸਾਨ ਦਰਜ ਕੀਤਾ ਗਿਆ ਹੈ ਪਰ ਇਹ ਵਧ ਕੇ 20,000 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਹਰ ਸੰਕਟ ਵਿਚ, ਪੰਜਾਬ ਦੇਸ਼ ਦੇ ਨਾਲ ਖੜ੍ਹਾ ਰਿਹਾ ਹੈ। ਹੁਣ ਜਦੋਂ ਪੰਜਾਬ ਵਿਚ ਸੰਕਟ ਹੈ ਤਾਂ ਦੇਸ਼ ਨੂੰ ਵੀ ਪੰਜਾਬ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਮੈਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੈਂ ਉਨ੍ਹਾਂ ਨੂੰ ਪੰਜਾਬ ਵਿਚ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਤੇ ਇਹ ਨੋਟ ਕਰਦੇ ਹੋਏ ਕਿ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 3200 ਸਕੂਲ ਤਬਾਹ ਹੋ ਗਏ ਹਨ, 8500 ਕਿਲੋਮੀਟਰ ਸੜਕਾਂ ਮਲਬੇ ਵਿਚ ਬਦਲ ਗਈਆਂ ਹਨ। ਉਨ੍ਹਾਂ ਨੇ ਸਾਡੀਆਂ ਗੱਲਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਕਿਹਾ ਕਿ ਉਹ ਪੰਜਾਬ ਲਈ ਹੋਰ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ।