JALANDHAR WEATHER

4 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 30 ਸਤੰਬਰ-ਇਕ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈ ਵਿਚ, ਕਾਊਂਟਰ ਇੰਟੈਲੀਜੈਂਸ, ਪਟਿਆਲਾ ਨੇ ਜਲੰਧਰ ਤੋਂ ਦਾਲਮ ਬਟਾਲਾ ਦੇ ਰਹਿਣ ਵਾਲੇ ਵੰਸ਼ ਕੁਮਾਰ ਨੂੰ 4.721 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਦੋਸ਼ੀ ਵੰਸ਼, ਦੁਬਈ ਸਥਿਤ ਅੰਮ੍ਰਿਤ ਦਾਲਮ ਨਿਵਾਸੀ ਬਟਾਲਾ ਦਾ ਸਾਥੀ ਹੈ, ਜੋ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਪੀ.ਐਸ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸੰਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ