JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੂਜਾ ਗੰਭੀਰ, ਟਿੱਪਰ ਚਾਲਕ ਕਾਬੂ

ਕੱਥੂਨੰਗਲ, 30 ਸਤੰਬਰ-ਕੱਥੂਨੰਗਲ ਤੋਂ ਚਵਿੰਡਾ ਦੇਵੀ ਰੋਡ ਉਤੇ ਭਿਆਨਕ ਐਕਸੀਡੈਂਟ ਹੋਇਆ ਤੇ ਮੋਟਰਸਾਈਕਲ ਅਤੇ ਟਿੱਪਰ ਦੇ ਵਿਚਕਾਰ ਟੱਕਰ ਵਿਚ ਰਮਨ ਕੁਮਾਰ ਵਾਸੀ ਕੱਥੂਨੰਗਲ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਿਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਸ ਦਾ ਜੀਜਾ ਗੰਭੀਰ ਰੂਪ ਵਿਚ ਜ਼ਖਮੀ ਹੈ। ਨੌਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭੇਜਿਆ ਗਿਆ ਹੈ। ਇਸੇ ਤਰ੍ਹਾਂ ਇਹ ਨੌਜਵਾਨ ਵੀ ਕੱਥੂਨੰਗਲ ਤੋਂ ਮੰਦਿਰ ਮਾਤਾ ਚਵਿੰਡਾ ਦੇਵੀ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਤੇ ਰਸਤੇ ਵਿਚ ਇਕ ਟਿੱਪਰ ਨਾਲ ਐਕਸੀਡੈਂਟ ਹੋਣ ਕਰਕੇ ਰਮਨ ਕੁਮਾਰ ਦੀ ਮੌਤ ਹੋ ਗਈ ਅਤੇ ਉਸਦਾ ਜੀਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭੇਜਿਆ ਗਿਆ। ਪੁਲਿਸ ਥਾਣਾ ਕੱਥੂਨੰਗਲ ਦੇ ਸਬ-ਇੰਸਪੈਕਟਰ ਮਨਪ੍ਰੀਤ ਸਿੰਘ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ਉਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ