ਉੱਤਰ ਪ੍ਰਦੇਸ਼: ਸੜਕ ਹਾਦਸੇ ਵਿਚ ਪਰਿਵਾਰ ਦ 6 ਜੀਆਂ ਦੀ ਮੌਤ

ਲਖਨਊ, 1 ਅਕਤੂਬਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਹਰਿਆਣਾ ਦੇ ਇਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁਜ਼ੱਫਰਨਗਰ ਦੇ ਟੀਟਾਵੀ ਖੇਤਰ ਵਿਚ ਪਾਣੀਪਤ-ਖਾਤੀਮਾ ਸੜਕ ’ਤੇ ਇਕ ਢਾਬੇ ’ਤੇ ਖੜ੍ਹੇ ਟਰੱਕ ਨਾਲ ਇਕ ਕਾਰ ਟਕਰਾ ਗਈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਪਰਿਵਾਰ ਕਰਨਾਲ ਤੋਂ ਹਰਿਦੁਆਰ ਜਾ ਰਿਹਾ ਸੀ। ਘਟਨਾ ਸਥਾਨ ’ਤੇ ਚੀਕ ਚਿਹਾੜਾ ਮਚ ਗਿਆ ਤੇ ਪੁਲਿਸ ਮੌਕੇ ’ਤੇ ਪਹੁੰਚੀ ਹੈ।